Wednesday, March 9, 2016

12. (a) ਨੌਜਵਾਨ ਭਾਰਤ ਸਭਾ ਵੱਲੋਂ ਕੀਮਤਾਂ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

12. (a) ਨੌਜਵਾਨ ਭਾਰਤ ਸਭਾ ਵੱਲੋਂ 

ਕੀਮਤਾਂ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਤੇਲ ਕੀਮਤਾਂ ਨਾ ਘਟਾ ਕੇ ਲੋਕਾਂ ਦੀ ਕਮਾਈ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਦੀ ਨਿੰਦਾ ਕਰਦਿਆਂ ਨੌਜਵਾਨ ਭਾਰਤ ਸਭਾ ਨੇ ਕੀਮਤਾਂ ਘਟਾਉਣ ਦੀ ਮੰਗ ਕੀਤੀ ਹੈ ਅਤੇ ਇਸ ਮੰਗ ਦੇ ਹੱਕ ’ਚ ਸੰਕੇਤਕ ਰੋਸ ਪ੍ਰਦਰਸ਼ਨ ਵੀ ਕੀਤੇ ਹਨ। ਬਠਿੰਡਾ ਜ਼ਿਲ੍ਹੇ ’ਚ ਨੌਜਵਾਨਾਂ ਵੱਲੋਂ ਮੁਜ਼ਾਹਰਾ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਨੰਗਲਾ ਤੇ ਗੰਢੂਆਂ ਪਿੰਡਾਂ ’ਚ ਵੀ ਕੇਂਦਰ ਸਰਕਾਰ ਦੀਆਂ ਅਰਥੀਆਂ ਫੂੁਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਨੰਗਲਾ ਤੇ ਗੰਢੂਆਂ ਪਿੰਡਾਂ ’ਚ ਵੀ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜੁੜੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਬੁਲਾਰਿਆਂ ਨੇ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਧਾ ਕੇ ਕੀਤੀ ਜਾ ਰਹੀ ਲੁੱਟ ਬਾਰੇ ਤੇ ਅੰਤਰ ਰਾਸ਼ਟਰੀ ਮੰਡੀ ’ਚ ਕੀਮਤਾਂ ਘਟਣ ਦੇ ਬਾਵਜੂਦ ਲੋਕਾਂ ਨੂੰ ਮਹਿੰਗੇ ਮੁੱਲ ’ਤੇ ਤੇਲ ਵੇਚਣ ਦੀ ਹਕੂਮਤੀ ਲੁਟੇਰੀ ਨੀਤੀ ਬਾਰੇ ਦੱਸਿਆ ਅਤੇ ਇਹ ਮੰਗ ਵੀ ਉਭਾਰੀ ਗਈ ਕਿ ਲੋਕਾਂ ਦੀ ਕਮਾਈ ਨਾਲ ਭਰਿਆ ਸਰਕਾਰੀ ਖਜ਼ਾਨਾ ਵੱਡੇ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਵਿਦੇਸ਼ੀ ਕੰਪਨੀਆਂ ਨੂੰ ਰਿਆਇਤਾਂ ਲਈ ਲੁਟਾਉਣਾ ਬੰਦ ਕੀਤਾ ਜਾਵੇ ਅਤੇ ਇਹ ਖਜ਼ਾਨਾ ਲੋਕਾਂ ਦੀ ਭਲਾਈ ਲਈ ਜੁਟਾਇਆ ਜਾਵੇ।  

No comments:

Post a Comment