Thursday, September 8, 2016

5. ਅਛੂਤ ਦਾ ਸਵਾਲ



‘‘ਜਦੋਂ ਤੁਸੀਂ ਇੱਕ ਇਨਸਾਨ ਨੂੰ ਪੀਣ ਵਾਸਤੇ ਪਾਣੀ ਦੇਣ ਤੋਂ ਵੀ ਇਨਕਾਰੀ ਹੋ, ਜਾਂ ਜਦੋਂ ਤੁਸੀਂ ਉਹਨਾਂ ਨੂੰ ਮਦਰਸੇ ਵਿਚ ਪੜ੍ਹਨ ਭੀ ਨਹੀਂ ਦਿੰਦੇ, ਤਾਂ ਤੁਹਾਡਾ ਕੀ ਹੱਕ ਹੈ ਕਿ ਆਪਣੇ ਵਾਸਤੇ ਹੋਰ ਹਕੂਕ ਮੰਗੋ? ਜਦ ਤੁਸੀਂ ਇੱਕ ਇਨਸਾਨ ਦੇ ਸਾਧਾਰਨ ਅਧਿਕਾਰ ਦੇਣ ਤੋਂ ਵੀ ਇਨਕਾਰੀ ਹੋ, ਤਾਂ ਤੁਸੀਂ ਹੋਰ ਪੁਲੀਟੀਕਲ ਹੱਕ ਮੰਗਣ ਦੇ ਅਧਿਕਾਰੀ ਕਿੱਥੋਂ ਬਣ ਗਏ?’’
‘‘ਮਨੁੱਖ ਦੀ ਹੌਲੀ ਹੌਲੀ ਕੁੱਝ ਇਹੋ ਜਿਹੀ ਆਦਤ ਹੋ ਗਈ ਹੈ ਕਿ ਆਪਣੇ ਵਾਸਤੇ ਤੇ ਉਹ ਹੱਕ ਮੰਗਣਾ ਚਾਹੁੰਦਾ ਹੈ ਪਰ ਜਿਹਨਾਂ ਤੇ ਉਸ ਦਾ ਆਪਣਾ ਦਬਦਬਾ ਹੋਵੇ, ਉਹਨਾਂ ਨੂੰ ਉਹ ਪੈਰਾਂ ਥੱਲੇ ਹੀ ਰੱਖਣਾ ਚਾਹੁੰਦਾ ਹੈ।’’
‘‘ਜਥੇਬੰਦ ਹੋ ਕੇ ਆਪਣੇ ਪੈਰਾਂ ਤੇ ਖਲੋ ਕੇ ਸਾਰੇ ਸਮਾਜ ਨੂੰ ਚੈਲਿੰਜ ਕਰ ਦਿਓ। ਦੇਖੋ ਤਾਂ ਫੇਰ ਕੌਣ ਤੁਹਾਡੇ ਹੱਕ ਦੇਣ ਤੋਂ ਇਨਕਾਰ ਕਰਨ ਦੀ ਜੁਰਅਤ ਕਰ ਸਕੇਗਾ। ਤੁਸੀਂ ਉਹਨਾਂ ਦੀ ਖੁਰਾਕ ਨਾ ਬਣੋ। ਦੂਜਿਆਂ ਦੇ ਮੂੰਹ ਵੱਲ ਨਾ ਤ¤ਕੋ। ਪਰ ਖਿਆਲ ਰੱਖਣਾਨੌਕਰਸ਼ਾਹੀ ਦੇ ਝਾਂਸੇ ਵਿਚ ਵੀ ਨਾ ਆਉਣਾ। ਇਹ ਤੁਹਾ²ਡੀ ਮੱਦਦ ਨਹੀਂ ਕਰਨਾ ਚਾਹੁੰਦੀ ਬਲਕਿ ਤੁਹਾਨੂੰ ਆਪਣਾ ਟੂਲ ਬਣਾਉਣਾ ਚਾਹੁੰਦੀ ਹੈ। ਇਹ ਸਰਮਾਏਦਾਰ ਨੌਕਰਸ਼ਾਹੀ ਤੁਹਾਡੀ ਗੁਲਾਮੀ ਤੇ ਗਰੀਬੀ ਦਾ ਮੁੱਖ ਕਾਰਨ ਹੈ। ਇਸ ਕਰਕੇ ਉਸ ਨਾਲ ਤੁਸੀਂ ਨਾ ਮਿਲਣਾ। ਉਸ ਦੀਆਂ ਚਾਲਾਂ ਕੋਲੋਂ ਬਚਣਾ। ਬੱਸ ਫੇਰ ਸਾਰਾ ਕੰਮ ਬਣ ਜਾਵੇਗਾ। ਤੁਸੀਂ ਅਸਲੀ ਕਿਰਤੀ ਹੋ। ਕਿਰਤੀਓ ਜਥੇਬੰਦ ਹੋ ਜਾਓ। ਤੁਹਾਡਾ ਕੁਝ ਨੁਕਸਾਨ ਨਹੀਂ ਹੋਵੇਗਾ ਕੇਵਲ ਗੁਲਾਮੀ ਦੀਆਂ ਜ਼ੰਜੀਰਾਂ ਕੱਟੀਆਂ ਜਾਣਗੀਆਂ। ਉੱਠੋ ਮੌਜੂਦਾ ਨਿਜ਼ਾਮ ਦੇ ਵਿਰੁੱਧ ਬਗਾਵਤ ਖੜ੍ਹੀ ਕਰ ਦਿਓ। ਹੌਲੀ ਹੌਲੀ ਸੁਧਾਰ ਤੇ ਰੀਫਾਰਮਾਂ ਨਾਲ ਕੁਝ ਨਹੀਂ ਬਣ ਸਕਦਾ। ਸਮਾਜਿਕ ਐਜੀਟੇਸ਼ਨ ਇਨਕਲਾਬ ਪੈਦਾ ਕਰ ਦਿਓ ਅਤੇ ਪੁਲੀਟੀਕਲ ਤੇ ਆਰਥਿਕ ਇਨਕਲਾਬ ਵਾਸਤੇ ਕਮਰ ਕ¤ਸੇ ਕਰ ਲਵੋ। ਤੁਸੀਂ ਹੀ ਤੇ ਮੁਲਕ ਦੀ ਜੜ੍ਹ ਹੋ ਅਸਲੀ ਤਾਕਤ ਹੋ, ਉੱਠੋ! ਸੁ¤ਤੇ ਹੋਏ ਸ਼ੇਰੋ, ਵਿਦਰੋਹੀਓ ਵਿਪੱਲਵ ਦਾ ਵਿਦਰੋਹ ਖੜ੍ਹਾ ਕਰ ਦਿਓ।’’

ਸ਼ਹੀਦ ਭਗਤ ਸਿੰਘ

No comments:

Post a Comment