Friday, March 8, 2019

ਕਸ਼ਮੀਰੀ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਖਿਲਾਫ ਪੀ ਐਸ ਯੂ ਵੱਲੋਂ ਪ੍ਦਰਸ਼ਨ



ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੁਲਵਾਮਾ ਹਮਲੇ ਤੋਂ ਬਾਦ ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਤੇ ਹੋ ਰਹੇ ਹਮਲਿਆਂ ਖਿਲਾਫ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਚ ਪ੍ਰਦਰਸ਼ਨ ਕੀਤੇ ਗਏ
          ਇਸ ਮੌਕੇ ਪੀ ਐਸ ਯੂ ਦੇ ਸੂਬਾ ਪ੍ਰਧਾਨ ਰਣਬੀਰ ਰੰਧਾਵਾ, ਜਨਰਲ ਸਕੱਤਰ ਗਗਨ ਸੰਗਰਾਮੀ ਅਤੇ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਕਸ਼ਮੀਰ ਦੇ ਪੁਲਵਾਮਾ ਵਿਖੇ ਸੀ ਆਰ ਪੀ ਐਫ ਚ ਤਾਇਨਾਤ ਮਜਦੂਰਾਂ ਕਿਸਾਨਾਂ ਦੇ ਜਵਾਨ ਪੁੱਤਰਾਂ ਦਾ ਹਮਲੇ ਚ ਮਾਰਿਆ ਜਾਣਾ ਬਹੁਤ ਦੁਖਦਾਈ ਖਬਰ ਹੈ ਕਸ਼ਮੀਰ ਦੀ ਸਮੱਸਿਆ ਦਾ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੱਲ ਨਾ ਕਰਨ ਕਰਕੇ ਆਏ ਦਿਨ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ ਪੀੜਤ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਡੂੰਘੇ ਸਦਮੇ ਚੋਂ ਗੁਜ਼ਰਨਾ ਪੈਂਦਾ ਹੈ ਪੁਲਵਾਮਾ ਚ ਵਾਪਰੀ ਘਟਨਾ ਨੂੰ ਲੈ ਕੇ ਹਾਕਮ ਜਮਾਤਾਂ ਦੀਆਂ ਪਾਰਟੀਆਂ/ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਭੜਕਾਊ ਭਾਸ਼ਨ, ਭੜਕਾਊ ਬਿਆਨਬਾਜੀ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਅਤੇ ਕਸ਼ਮੀਰੀ ਲੋਕਾਂ ਤੇ ਹਮਲੇ ਕਰਨਾ ਅਤੇ ਉਨ੍ਹਾਂ ਦੀ ਜਾਇਦਾਦ ਦੀ ਸਾੜ-ਫੂਕ ਕਰਨ ਨਾਲ ਕਸ਼ਮੀਰੀ ਲੋਕਾਂ ਦੇ ਮਨਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਡੂੰਘਾ ਹੋਵੇਗਾ ਉਹਨਾਂ ਕਿਹਾ ਕਿ ਇਹਨਾਂ ਘਟਨਾਵਾਂ ਨੂੰ ਲੈ ਕੇ ਆਪਣੇ ਨਿੱਜੀ ਮੁਫਾਦਾਂ ਲਈ ਭਾਰਤ ਅਤੇ ਪਾਕਿਸਤਾਨੀ ਹਾਕਮ ਜਮਾਤਾਂ ਦੀਆਂ ਪਾਰਟੀਆਂ ਵੱਲੋਂ ਸ਼ਾਵਨਵਾਦੀ ਜਨੂੰਨ ਭੜਕਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਅਸਲੀ ਮੁਸ਼ਕਲਾਂ ਤੇ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ ਕਸ਼ਮੀਰੀ ਮਸਲੇ ਦਾ ਹੱਲ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕਰਕੇ ਹੀ ਕਸ਼ਮੀਰ ਵਿਚ ਸਥਾਈ ਅਮਨ ਸਥਾਪਤ ਕੀਤਾ ਜਾ ਸਕਦਾ ਹੈ
ਇਹ ਪ੍ਰਦਰਸ਼ਨ ਰੂਪਨਗਰ , ਕੋਟ ਕਪੂਰਾ, ਫਰੀਦਕੋਟ, ਬਠਿੰਡਾ ਆਦਿ ਸੰਸਥਾਵਾਂ ਵਿਚ ਹੋਏ ਹਨ
ਜਾਰੀ ਕਰਤਾ - ਮੰਗਲਜੀਤ ਪੰਡੋਰੀ, ਸੂਬਾ ਪ੍ਰੈਸ ਸਕੱਤਰ

No comments:

Post a Comment