*
ਠੇਕਾ ਮੁਲਾਜਮਾਂ ਨੇ ਵਿੱਤ ਮੰਤਰੀ ਦਾ ਦਫ਼ਤਰ ਘੇਰਿਆ*
ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਪੱਕਾ ਕਰੇ ਕੈਪਟਨ ਸਰਕਾਰ:-ਮੋਰਚਾ
ਆਗੂ
19 ਜੂਨ
(ਬਠਿੰਡਾ) ਠੇਕਾ
ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)
ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ
ਕੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਸਾਹਮਣੇ ਦੋ-ਰੋਜ਼ਾ ਧਰਨਾ ਸ਼ੁਰੂ ਕਰਨ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਜਗਸੀਰ ਸਿੰਘ ਭੰਗੂ,ਰੇਸ਼ਮ ਸਿੰਘ ਗਿੱਲ,ਸੇਵਕ ਸਿੰਘ ਦੰਦੀਵਾਲ,ਰਾਜੇਸ਼ ਕੁਮਾਰ,ਸੰਦੀਪ ਖਾਨ,ਖੁਸ਼ਦੀਪ ਸਿੰਘ ਨੇ ਠੇਕਾ ਮੁਲਾਜਮਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਮੰਤਰੀਆਂ,ਵਧਾਇਕਾਂ ਦੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਹੈ ਪਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ
ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਕੈਪਟਨ ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ ਅਤੇ ਕੇਂਦਰ ਸਰਕਾਰ ਦੀਆਂ
ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਰਨ ਵਾਲੀ ਕੈਪਟਨ ਸਰਕਾਰ ਨੇ ਸਮੂਹ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ 'ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਮਸਲੇ 'ਤੇ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਕੇ ਆਪਣੇ ਕਾਰਜ਼ਕਾਲ ਦਾ ਬਾਕੀ ਰਹਿੰਦਾ ਸਮਾਂ ਲੰਘਾ ਰਹੀ ਹੈ ਅਤੇ ਮੋਰਚੇ ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਉਪਰੰਤ ਦਿੱਤੀਆਂ ਲਿਖਤੀ ਮੀਟਿੰਗਾਂ ਕਰਨ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ ਜਿਸ ਦੇ ਵਿਰੋਧ ਵਜੋਂ "ਠੇਕਾ
ਮੁਲਾਜ਼ਮ
ਸੰਘਰਸ਼ ਮੋਰਚਾ (ਪੰਜਾਬ)
ਦੇ ਬੈਨਰ ਹੇਠ ਅੱਜ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦੋ-ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ ਹੈ ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ,ਨਵੇਂ ਖੇਤੀ ਅਤੇ ਕਿਰਤ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਇਸ ਸਮੇਂ ਬੀਕੇਯੂ ਏਕਤਾ ਉਗਰਾਹਾਂ ਤੋਂ ਮੋਠੂ ਸਿੰਘ ਕੋਟੜਾ ਅਤੇ ਬਲਜੀਤ ਸਿੰਘ ਪੂਹਲਾ,ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸ਼ਰਾਲੀ,ਟੀ.ਐੱਸ.ਯੂ.(ਭੰਗਲ)
ਤੋਂ ਸਤਿੰਦਰ ਸਿੰਘ ਸੋਨੀ,ਡੀ.ਟੀ ਐੱਫ.ਤੋਂ ਮਾ.ਰੇਸ਼ਮ ਸਿੰਘ ਖੇਮੂਆਣਾ,ਪੀ.ਆਰ.ਟੀ.ਸੀ.ਯੂਨੀਅਨ ਤੋਂ ਸੁਖਪਾਲ ਸਿੰਘ,ਟ੍ਰਾਂਸਕੋ ਅਤੇ ਪਾਵਰਕਾਮ ਵਰਕਰਜ਼ ਯੂਨੀਅਨ ਆਜ਼ਾਦ ਤੋਂ ਤਲਵਿੰਦਰ ਸਿੰਘ ਕਾਲੇਕੇ ਆਦਿ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਠੇਕਾ ਮੁਲਾਜਮ ਜਥੇਬੰਦੀਆਂ ਨੂੰ ਮੋਰਚੇ ਦੇ ਬੈਨਰ ਕੀਤੇ ਜਾ ਰਹੇ ਸਾਂਝੇ ਸੰਘਰਸ਼ਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਜਾਰੀ ਕਰਤਾ:- ਜਗਸੀਰ
ਸਿੰਘ ਭੰਗੂ 94172-00934
No comments:
Post a Comment