ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀਆਂ ਲਾਮਬੰਦੀਆਂ ਦਾ ਸਿਲਸਿਲਾ ਜਾਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਆਊਟਸੋਰਸ, ਇਨਲਿਸਟਮੈਂਟ ਤੇ ਹੋਰ ਵੰਨਗੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਸਰਕਾਰੀ ਵਿਭਾਗਾਂ ਅੰਦਰ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਤੇ ਹੋਰ ਲਮਕਦੀਆਂ ਮੰਗਾਂ ਦੇ ਹੱਲ ਲਈ ਕਾਫੀ ਲੰਬੇ ਅਰਸੇ
ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਠੇਕਾ ਮੁਲਾਜ਼ਮਾਂ ਨੂੰ ਆਪਣੇ ਵਿਭਾਗਾਂ ਅੰਦਰ ਰੈਗੂਲਰ ਕਰਨ
ਦੇ ਵਾਅਦੇ ਨਾਲ ਸੱਤਾ ’ਚ ਆਈ ਪੰਜਾਬ ਦੀ ‘ਆਪ’
ਸਰਕਾਰ ਹੁਣ ਇਹਨਾਂ ਇਨਲਿਸਟਮੈਂਟ ਤੇ ਆਊਟਸੋਰਸਿਸ ਮੁਲਾਜ਼ਮਾਂ ਨੂੰ ਆਪਣੇ ਮੁਲਾਜ਼ਮ
ਮੰਨਣ ਤੋਂ ਇਨਕਾਰੀ ਹੈ। ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਪੰਜਾਬ ਸਰਕਾਰ ਵੀ ਸਾਮਰਾਜੀ
ਨੀਤੀਆਂ ਨੂੰ ਸਰਕਾਰੀ ਅਦਾਰਿਆਂ ’ਤੇ ਲਾਗੂ ਕਰ ਰਹੀ ਹੈ। ਪੰਜਾਬ ਸਰਕਾਰ
ਇਹਨਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਕਮੇਟੀਆਂ, ਸਬ-ਕਮੇਟੀਆਂ
ਬਣਾ ਕੇ ਡੰਗ ਟਪਾ ਰਹੀ ਹੈ। ਪਿਛਲੀਆਂ ਸਰਕਾਰਾਂ ਵਾਂਗ ਖ਼ਜਾਨਾ ਖਾਲੀ ਹੋਣ ਦੇ ਪੁਰਾਣੇ ਰਾਗ ਅਲਾਪ
ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਸਰਕਾਰ ਇਹਨਾਂ ਠੇਕਾ ਮੁਲਾਜ਼ਮਾਂ ਨੂੰ
ਰੈਗੂਲਰ ਕਰਨ ਦੀ ਝੂਠੀ ਇਸ਼ਤਿਹਾਰਬਾਜੀ ਰਾਹੀਂ ਕਰੋੜਾਂ ਰੁਪਏ ਖਰਚ ਰਹੀ ਹੈ। ਪੰਜਾਬ ਦਾ ਮੁੱਖ
ਮੰਤਰੀ ਭਗਵੰਤ ਸਿੰਘ ਮਾਨ ਵਾਰ-ਵਾਰ ਲਿਖਤੀ ਮੀਟਿੰਗ ਦੇਣ ਤੋਂ ਬਾਅਦ ਵੀ ਇਹਨਾਂ ਠੇਕਾ ਮੁਲਾਜ਼ਮਾਂ
ਨਾਲ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ। ਪਰ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ
ਬੜੇ ਸਿਦਕ ਨਾਲ ਸੰਘਰਸ਼ ਜਾਰੀ ਰੱਖ ਰਹੇ ਹਨ।
ਇਹਨਾਂ ਇਨਲਿਸਟਮੈਂਟ ਤੇ
ਆਊਟਸੋਰਸਿਡ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਬੈਨਰ ਹੇਠ ਸੰਘਰਸ਼ ਦੀ ਲੜੀ ਨੂੰ ਅੱਗੇ
ਤੋਰਦਿਆਂ 26 ਜਨਵਰੀ ਨੂੰ ‘ਗਣਤੰਤਰ ਦਿਵਸ’ ਮੌਕੇ ਸਮੂਹ ਵਿਭਾਗਾਂ
ਦੇ ਆਊਟਸੋਰਸਿਡ, ਇੰਨਲਿਸਟਮੈਂਟ ਤੇ ਹੋਰ ਠੇਕਾ ਮੁਲਾਜ਼ਮਾਂ ਵੱਲੋਂ ਇਸ
ਦਿਨ ਨੂੰ ਨਿੱਜੀਕਰਨ ਅਤੇ ਕਾਰਪੋਰੇਟੀ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ। ਇਸ ਦਿਨ ਸਮੂਹ ਠੇਕਾ
ਮੁਲਾਜ਼ਮਾਂ ਨੇ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਇੱਕਠ ਕਰਕੇ ਸ਼ਹਿਰ ਵਿੱਚ
ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੇ ਨਾਂ ‘ਮੰਗ ਪੱਤਰ’ ਦਿੱਤਾ ਗਿਆ। ਇਉਂ ਹੀ ਸੰਯੁਕਤ ਕਿਸਾਨ ਮੋਰਚਾ ਤੇ ਮੁਲਕ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ
ਦੇ ਸੱਦੇ ’ਤੇ 16 ਫਰਵਰੀ ਨੂੰ ‘ਭਾਰਤ ਬੰਦ’
ਦੇ ਐਕਸ਼ਨ ਵਿੱਚ ਵੀ ਠੇਕਾ ਮੁਲਾਜ਼ਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪੰਜਾਬ ਸਰਕਾਰ
ਵੱਲੋਂ 1 ਮਾਰਚ ਤੋਂ 15 ਮਾਰਚ ’ਚ ਸੱਦੇ ਬਜਟ ਸੈਸ਼ਨ ਦੌਰਾਨ ਇਹਨਾਂ ਠੇਕਾ
ਮੁਲਾਜ਼ਮਾਂ ਵੱਲੋਂ 1 ਮਾਰਚ ਨੂੰ ਮੁਹਾਲੀ ਵਿਖੇ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਕ
ਵਾਰ ਫਿਰ ਸਰਕਾਰ ਵੱਲੋਂ 8 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ
ਪੱਤਰ ਜਾਰੀ ਕੀਤਾ ਗਿਆ। ਪਰ ਰਿਕਾਰਡ 20ਵੀਂ ਵਾਰ ਪੰਜਾਬ ਦਾ ਮੁੱਖ ਮੰਤਰੀ ਇਹਨਾਂ ਠੇਕਾ ਮੁਲਾਜ਼ਮਾਂ
ਨਾਲ ਮੀਟਿੰਗ ਕਰਨ ਤੋਂ ਭੱਜ ਗਿਆ। ਪੰਜਾਬ ਸਰਕਾਰ ਦੇ ਇਸ ਰਵੱਈਏ ਦੇ ਖ਼ਿਲਾਫ਼ ਤੇ ਅਗਲੇ ਸੰਘਰਸ਼ ਦੀ
ਤਿਆਰੀ ਵਜੋਂ ਸੂਬਾ ਕਮੇਟੀ ਦੀ ਮੀਟਿੰਗ ਪਟਿਆਲਾ ਵਿਖੇ ਰੱਖ ਲਈ ਗਈ ਹੈ। .
(ਪ੍ਰੈਸ ਬਿਆਨ)
No comments:
Post a Comment